ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 16 ਨਵੰਬਰ ਨੂੰ ਮੀਟਿੰਗ ਬੁਲਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ।
ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਅਗਵਾਈ ਵਿੱਚ ਕਿਸਾਨਾਂ ਨੇ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਦੇ ਜਲੰਧਰ ਵਿੱਚ ਹਾਈਵੇਅ ਜਾਮ ਕਰ ਦਿੱਤਾ।
ਕਿਸਾਨ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜੇ ਤੱਕ ਗੰਨੇ ਦੇ ਭਾਅ ਦਾ ਐਲਾਨ ਨਾ ਕੀਤੇ ਜਾਣ ਕਾਰਨ ਉਹ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਧਰਨਾਕਾਰੀਆਂ ਨੇ ਕਿਹਾ ਕਿ ਗੰਨੇ ਦੀ ਪਿੜਾਈ ਵੀ ਅਜੇ ਸ਼ੁਰੂ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 16 ਨਵੰਬਰ ਨੂੰ ਮੀਟਿੰਗ ਬੁਲਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਆਪਣਾ ਧਰਨਾ ਨਹੀਂ ਚੁੱਕਣਗੇ।